ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ

ਪੰਜਾਬ

ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ


ਫਿਰੋਜ਼ਪੁਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :


ਫਿਰੋਜ਼ਪੁਰ ਦੇ ਜ਼ੀਰਾ ਅਧੀਨ ਪੈਂਦੇ ਪਿੰਡ ਪਛਾੜੀਆਂ ’ਚ ਸੜਕ ਕਿਨਾਰੇ ਰੇਹੜੀ ਲਗਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਅਕਤੀ ਨੂੰ ਅੱਖਾਂ ‘ਚ ਮਿਰਚਾਂ ਪਾ ਕੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਾਕਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਾਮ ਕਰੀਬ 4 ਵਜੇ ਜਦੋਂ ਉਹ ਆਪਣੀ ਰੇਹੜੀ ‘ਤੇ ਬੈਠਾ ਸਬਜ਼ੀ ਵੇਚ ਰਿਹਾ ਸੀ ਤਾਂ ਅਚਾਨਕ ਕੁਝ ਅਣਪਛਾਤੇ ਵਿਅਕਤੀ ਆਏ ਤੇ ਆ ਕੇ ਉਨ੍ਹਾਂ ਨੇ ਹਾਕਮ ਸਿੰਘ ਦੀਆਂ ਅੱਖਾਂ ‘ਚ ਮਿਰਚਾਂ ਪਾ ਦਿੱਤੀਆਂ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 
ਉਨ੍ਹਾਂ ਅੱਗੇ ਦੱਸਿਆ ਕਿ ਹਮਲੇ ਤੋਂ ਬਾਅਦ ਜਾਨ ਬਚਾਉਣ ਲਈ ਉਹ ਘਰ ਵੱਲ ਨੂੰ ਭੱਜਿਆ ਤਾਂ ਉਹ ਰਸਤੇ ‘ਚ ਹੀ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।