ਪੰਜਾਬ ਦੇ ਕਈ ਸਕੂਲਾਂ ‘ਚ ਅੱਜ ਰਹੇਗੀ ਛੁੱਟੀ

ਪੰਜਾਬ

ਪੰਜਾਬ ਦੇ ਕਈ ਸਕੂਲਾਂ ‘ਚ ਅੱਜ ਰਹੇਗੀ ਛੁੱਟੀ


ਬਰਨਾਲਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਰਨਾਲਾ ਜ਼ਿਲ੍ਹੇ ਦੇ ਉਨ੍ਹਾਂ ਸਕੂਲਾਂ ਵਿੱਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਸਕੂਲਾਂ ਵਿੱਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਸਾਰਾ ਸਟਾਫ਼ ਚੋਣ ਡਿਊਟੀ ‘ਤੇ ਹੋਵੇਗਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਜਿਨ੍ਹਾਂ ਸਕੂਲਾਂ ਦਾ ਸਮੂਹ ਸਟਾਫ਼ ਗ੍ਰਾਮ ਪੰਚਾਇਤ ਚੋਣਾਂ ਵਿੱਚ ਲੱਗਾ ਹੋਇਆ ਹੈ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।