ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ
ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੋਮਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।