ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਾਰੇ ਪਿੰਡਾਂ ਵਿਚ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ।
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।