ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ , ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਪਿੰਡਾਂ ਦੀ ਸਰਕਾਰ ਵਜੋਂ ਜਾਣੀਆਂ ਜਾਂਦੀਆਂ ਪੰਚਾਇਤਾਂ ਦੀਆਂ ਵੋਟਾਂ ਅੱਜ 15 ਅਕਤੂਬਰ ਨੂੰ ਪੈ ਰਹੀਆਂ ਹਨ।ਅੱਜ ਹੀ ਨਤੀਜੇ ਵੀ ਐਲਾਨੇ ਜਾਣਗੇ। ਕੁੱਝ ਥਾਵਾਂ ਉਪਰ ਨਾਮਜ਼ਦਗੀਆਂ ਵਿਚ ਗੜਬੜੀਆਂ ਦੇ ਦੋਸ਼ਾਂ ਵਿਚ ਹਾਈ ਕੋਰਟ ਵਿਚ ਵੱਡੀ ਗਿਣਤੀ ਵਿਚ ਪਟੀਸ਼ਨਾਂ ਪੁੱਜਣ ਬਾਦ ਛਿੜੇ ਸਿਆਸੀ ਵਿਵਾਦਾਂ ਦੇ ਚਲਦੇ ਹਾਈ ਕੋਰਟ ਵਲੋਂ ਸਾਰੀਆਂ ਪਟੀਸ਼ਨਾਂ ਰੱਦ ਕਰਨ ਦੇਣ ਬਾਅਦ ਚੋਣਾਂ ਲਈ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਵਲੋਂ ਇਨ੍ਹਾਂ ਚੋਣਾਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੋਲਿੰਗ ਪਾਰਟੀਆਂ ਪੋਲਿੰਗ ਕੇਂਦਰਾਂ ’ਤੇ ਪਹੁੰਚ ਚੁੱਕੀਆਂ ਹਨ।
ਸੂਬੇ ਦੇ ਵਿਸ਼ੇਸ਼ ਡੀ.ਜੀ.ਪੀ. ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਅੱਜ ਕੁਲ 13, 237 ਦੇ ਕਰੀਬ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਦੀਆਂ ਵੋਟਾਂ ਪੈਣੀਆਂ ਹਨ।