ਪੰਜਾਬ ਦੇ ਸੇਵਾ ਕੇਂਦਰ ਅੱਜ ਬੰਦ ਰਹਿਣਗੇ

ਚੰਡੀਗੜ੍ਹ

ਪੰਜਾਬ ਦੇ ਸੇਵਾ ਕੇਂਦਰ ਅੱਜ ਬੰਦ ਰਹਿਣਗੇ


ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਜ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਲੋਕ 16 ਅਕਤੂਬਰ ਨੂੰ ਸੇਵਾ ਕੇਂਦਰਾਂ ਵਿੱਚ ਕੰਮ ਕਰਵਾ ਸਕਣਗੇ। ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਕਰਮਚਾਰੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ। ਇਸ ਤੋਂ ਪਹਿਲਾਂ 15 ਅਕਤੂਬਰ ਨੂੰ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।