1 ਨਵੰਬਰ ਨੂੰ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਜਾਵੇਗਾ

ਪੰਜਾਬ

1 ਨਵੰਬਰ ਨੂੰ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਜਾਵੇਗਾ

ਮੁਹਾਲੀ 15ਅਕਤੂਬਰ ,ਬੋਲੇ ਪੰਜਾਬ ਬਿਊਰੋ :


ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਵਿੱਚੋਂ ਰਿਹਾਅ ਕਰਵਾਉਣ ਦੀ ਖੁਸ਼ੀ ਵਿੱਚ ਬੰਦੀ ਛੋੜ ਦਿਵਸ 1 ਨਵੰਬਰ ਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Leave a Reply

Your email address will not be published. Required fields are marked *