ਨਿਹੰਗ ਸਿੰਘਾਂ ਵੱਲੋਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ

ਚੰਡੀਗੜ੍ਹ

ਨਿਹੰਗ ਸਿੰਘਾਂ ਵੱਲੋਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ


ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ ਨੂੰ ਇਹ ਗੱਲ ਕਹੀ ਹੈ। ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣਾ ਚਾਹੀਦਾ ਹੈ।ਉਨ੍ਹਾਂ ਸਵਾਲ ਕੀਤਾ ਕਿ ਲੋਕਾਂ ਦੇ ਸਾਹਮਣੇ ਇਤਰਾਜ਼ਯੋਗ ਹਰਕਤਾਂ ਕਰਕੇ ਤੁਸੀਂ ਕੀ ਸੰਦੇਸ਼ ਦੇਣਾ ਚਾਹੁੰਦੇ ਹੋ।
ਅਕਾਲੀ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਗਲਤ ਸਮੱਗਰੀ ਪੋਸਟ ਕਰਨ ਵਾਲਿਆਂ ਨੂੰ ਪਹਿਲਾਂ ਪਿਆਰ ਨਾਲ ਸਮਝਾਇਆ ਜਾਵੇਗਾ। ਦੂਜੀ ਵਾਰ ਉਨ੍ਹਾਂ ਨੂੰ ਸਬਕ ਸਿਖਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਲਈ ਭਾਵੇਂ ਸਾਨੂੰ ਜੇਲ੍ਹ ਜਾਣਾ ਪਵੇ।ਅਸੀਂ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਗੰਦਗੀ ਨਹੀਂ ਫੈਲਣ ਦੇਵਾਂਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।