ਪੰਜਾਬ ‘ਚ ਕਿਸਾਨਾਂ ਵੱਲੋਂ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ

ਚੰਡੀਗੜ੍ਹ

ਪੰਜਾਬ ‘ਚ ਕਿਸਾਨਾਂ ਵੱਲੋਂ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ


ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਕਿਸਾਨਾਂ ਵੱਲੋਂ ਭਲਕੇ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ।ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।