ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ,ਬੋਲੇ ਪੰਜਾਬ ਬਿਊਰੋ :

ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।

    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ਪ੍ਰਗਟ ਦਿਵਸ ਦੇ ਰੂਪ ਮਨਾਇਆ ਜਾਦਾ ਹੈ।

       ਸ.ਬੈਂਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੀ ਮੁਲਾਕਾਤ ਭਗਵਾਨ ਰਾਮ ਚੰਦਰ ਜੀ ਨਾਲ ਉਨ੍ਹਾਂ ਦੇ ਬਨਵਾਸ ਦੌਰਾਨ ਹੋਈ ਸੀ, ਇਹ ਵੀ ਕਿਹਾ ਜਾਦਾ ਹੈ ਕਿ ਭਗਵਾਨ ਵਾਲਮੀਕਿ ਜੀ ਨੇ ਸੀਤਾ ਮਾਤਾ ਨੂੰ ਆਪਣਾ ਆਸ਼ਰਮ ਰਹਿਣ ਲਈ ਦਿੱਤਾ ਸੀ, ਜਿੱਥੇ ਉਨ੍ਹਾਂ ਨੇ ਆਪਣੇ ਪੁੱਤਰ ਲਵ, ਕੁਸ਼ ਨੂੰ ਜਨਮ ਦਿੱਤਾ ਸੀ। ਲਵ ਤੇ ਕੁਸ਼ ਦੇ ਜਨਮ ਤੋ ਬਾਅਦ ਭਗਵਾਨ ਵਾਲਮੀਕਿ ਜੀ ਉਨ੍ਹਾਂ ਦੇ ਗੁਰੂ ਬਣ ਗਏ ਸਨ ਤੇ ਉਨ੍ਹਾਂ ਨੂੰ ਰਮਾਇਣ ਬਾਰੇ ਸਿੱਖਿਆ ਦਿੱਤੀ, ਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ। ਉਨ੍ਹਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਹੈ ਜਿਸ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਦਾ ਹੈ।

   ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖਤ ਰਮਾਇਣ ਨੂੰ ਪ੍ਰਸਿੱਧ ਧਾਰਮਿਕ ਗ੍ਰੰਥ ਵੱਜੋ ਮਾਨਤਾ ਪ੍ਰਾਪਤ ਹੈ। ਸ.ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਆਦਿ ਕਵੀ ਜਾਂ ਪਹਿਲੇ ਕਵੀ ਦੇ ਰੂਪ ਵਿੱਚ ਜੀ ਜਾਣਿਆ ਜਾਦਾ ਹੈ। ਉਨ੍ਹਾਂ ਨੂੰ ਨਾਰਦ ਮੁਨੀ ਜੀ ਨੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੋੜਿਆ ਅਤੇ ਅੱਜ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਰਚਨਾਵਾ ਸਮੁੱਚੀ ਲੋਕਾਈ ਤੇ ਕੁੱਲ ਸੰਸਾਰ ਨੂੰ ਸੇਧ ਦੇ ਰਹੀਆਂ ਹਨ। ਇਸ ਮੌਕੇ ਰਵੀ ਹੰਸ ਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ  ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।

    ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਪ੍ਰਧਾਨ ਰਵੀ ਹੰਸ, ਹਰਤੇਗਵੀਰ ਸਿੰਘ ਤੇਗੀ,ਦੀਪਕ ਆਂਗਰਾ ਵਪਾਰ ਮੰਡਲ ਪ੍ਰਧਾਨ, ਦਇਆ ਸਿੰਘ ਸੰਧੂ, ਸ਼ੰਮੀ ਬਰਾਰੀ ਯੂਥ ਆਗੂ, ਰਾਜਦੀਪ ਕਾਕੂ, ਜਸਦੀਪ ਆਲਮ, ਦਲੀਪ ਹੰਸ, ਨਿਤਿਨ ਸ਼ਰਮਾ, ਪਰਵਿੰਦਰ ਸਿੰਘ ਘੱਗਾ ਤੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *