ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ

ਸੰਸਾਰ ਚੰਡੀਗੜ੍ਹ ਪੰਜਾਬ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ


ਇਸਲਾਮਾਬਾਦ, 16 ਅਕਤੂਬਰ,ਬੋਲੇ ਪੰਜਾਬ ਬਿਊਰੋ :


ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ-ਦੂਜੇ ਨੂੰ ਮਿਲੇ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਜੈਸ਼ੰਕਰ ਦਾ ਸਵਾਗਤ ਕੀਤਾ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਇਸਲਾਮਾਬਾਦ ਪਹੁੰਚੇ। ਸ਼ਰੀਫ ਨੇ ਅਪਣੀ ਰਿਹਾਇਸ਼ ’ਤੇ ਜੈਸ਼ੰਕਰ ਤੇ ਐੱਸ.ਸੀ.ਓ. ਮੈਂਬਰ ਦੇਸ਼ਾਂ ਦੇ ਪ੍ਰਤੀਨਿਧੀਆਂ ਦੇ ਸਨਮਾਨ ’ਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਜੈਸ਼ੰਕਰ ਅਤੇ ਸ਼ਰੀਫ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ ਅਤੇ ਬਹੁਤ ਸੰਖੇਪ ਗੱਲਬਾਤ ਕੀਤੀ। 
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਐਸ.ਸੀ.ਓ. ਦੇ ਸਾਰੇ ਮੈਂਬਰ ਦੇਸ਼ਾਂ ਦੇ ਵਫ਼ਦਾਂ ਦੇ ਆਗੂਆਂ ਦਾ ਸਵਾਗਤ ਕੀਤਾ। ਜੈਸ਼ੰਕਰ ਦਾ ਜਹਾਜ਼ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 3:30 ਵਜੇ ਪਾਕਿਸਤਾਨ ਦੀ ਰਾਜਧਾਨੀ ਦੇ ਬਾਹਰੀ ਇਲਾਕੇ ਨੂਰ ਖਾਨ ਹਵਾਈ ਅੱਡੇ ’ਤੇ ਉਤਰਿਆ ਅਤੇ ਸੀਨੀਅਰ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਦਾ ਸਵਾਗਤ ਕੀਤਾ। 
ਲਗਭਗ ਨੌਂ ਸਾਲਾਂ ’ਚ ਕਿਸੇ ਭਾਰਤੀ ਵਿਦੇਸ਼ ਮੰਤਰੀ ਦੀ ਇਹ ਪਹਿਲੀ ਪਾਕਿਸਤਾਨ ਯਾਤਰਾ ਹੈ। ਕਸ਼ਮੀਰ ਮੁੱਦੇ ਅਤੇ ਪਾਕਿਸਤਾਨ ਵਲੋਂ ਸਰਹੱਦ ਪਾਰ ਅਤਿਵਾਦ ਨੂੰ ਲੈ ਕੇ ਦੋਹਾਂ ਗੁਆਂਢੀਆਂ ਵਿਚਾਲੇ ਸਬੰਧ ਤਣਾਅਪੂਰਨ ਰਹੇ ਹਨ।

Leave a Reply

Your email address will not be published. Required fields are marked *