ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਪੰਜਾਬ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ


ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਤੋਂ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ। ਜਾਣਕਾਰੀ ਅਨੁਸਾਰ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਦੋ ਨੌਜਵਾਨ ਸੜਕ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਕੇ ਦਮ ਤੋੜ ਗਏ।
ਜਿਸ ਤੋਂ ਬਾਅਦ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਗਿਆ।

Leave a Reply

Your email address will not be published. Required fields are marked *