ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ
ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਇੱਕ ਵਾਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਅਧੀਨ ਹੋਵੇਗੀ।