ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ

ਪੰਜਾਬ

ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ


ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਕ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਭਾਰਤ ਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਨੇ ਦੱਸਿਆ ਕਿ ਉਹ ਨਿਊ ਚੰਦਰ ਨਗਰ ਗਲੀ ਨੰਬਰ 3 ਵਿੱਚ ਰਹਿੰਦਾ ਹੈ। ਰੌਲਾ ਸੁਣ ਕੇ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਦੇਖਿਆ ਕਿ ਉਸ ਦੀ ਕਾਰ ਨੂੰ ਅੱਗ ਲੱਗੀ ਹੋਈ ਸੀ।
ਆਸ-ਪਾਸ ਦੇ ਲੋਕਾਂ ਨੂੰ ਪੁੱਛਣ ‘ਤੇ ਵੀ ਕੁਝ ਪਤਾ ਨਹੀਂ ਲੱਗਾ ਤਾਂ ਉਨ੍ਹਾਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ‘ਚ ਸਾਹਮਣੇ ਆਇਆ ਕਿ ਬਾਈਕ ਸਵਾਰ ਦੋ ਨੌਜਵਾਨਾਂ ਨੇ ਕੱਚ ਦੀ ਬੋਤਲ ਨੂੰ ਅੱਗ ਲਗਾ ਕੇ ਉਸ ਦੇ ਘਰ ਵੱਲ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ।  ਬਖਸ਼ੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਉਸ ਦਾ ਕਹਿਣਾ ਹੈ ਕਿ ਉਸ ਨੇ ਉਕਤ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ, ਜੋ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *