ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਪ੍ਰੋਗਰਾਮ ਫ਼ਿਲਹਾਲ ਟਾਲਿਆ
ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ :
ਭਾਰਤੀ ਕਿਸਾਨ ਯੂਨੀਅਨ ਅੱਜ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪਹੁੰਚ ਕੇ ਟੋਲ ਪਲਾਜ਼ਾ ‘ਤੇ ਧਰਨਾ ਦੇਣ ਪਹੁੰਚੀ। ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਧਰਨਾ ਦੇਣ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਦਿਆਂ ਹੀ ਪੁਲੀਸ ਪ੍ਰਸ਼ਾਸਨ ਵੀ ਟੋਲ ਪਲਾਜ਼ਾ ’ਤੇ ਪੁੱਜ ਗਿਆ।ਇਸ ’ਤੇ ਏਸੀਪੀ ਵੈਸਟ ਗੁਰਦੇਵ ਸਿੰਘ ਤੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਭਾਰੀ ਪੁਲੀਸ ਫੋਰਸ ਨਾਲ ਟੋਲ ਪਲਾਜ਼ਾ ’ਤੇ ਪੁੱਜੇ।
ਉਨ੍ਹਾਂ ਕਿਸਾਨ ਯੂਨੀਅਨ ਦੇ ਪ੍ਰਧਾਨ ਨੂੰ ਟੋਲ ਪਲਾਜ਼ਾ ’ਤੇ ਧਰਨਾ ਦੇਣ ਤੋਂ ਰੋਕ ਦਿੱਤਾ ਪਰ ਕਿਸਾਨ ਯੂਨੀਅਨ ਨੇ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਐਲਾਨ ਕਰ ਦਿੱਤਾ। ਏਸੀਪੀ ਵੈਸਟ ਗੁਰਦੇਵ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਆਪਣੀਆਂ ਮੰਗਾਂ ਲਈ 2 ਦਿਨ ਦਾ ਸਮਾਂ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਧਰਨਾ ਨਹੀਂ ਦਿੱਤਾ ਅਤੇ ਕਿਸਾਨ ਯੂਨੀਅਨਾਂ ਬਿਨਾਂ ਵਿਰੋਧ ਪ੍ਰਦਰਸ਼ਨ ਕੀਤੇ ਟੋਲ ਪਲਾਜ਼ਾ ਤੋਂ ਵਾਪਸ ਚਲੀਆਂ ਗਈਆਂ।