ਘਰ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਨੈਸ਼ਨਲ

ਘਰ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ


ਨਵੀਂ ਦਿੱਲੀ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਦਿੱਲੀ ਦੇ ਸ਼ਾਹਦਰਾ ਇਲਾਕੇ ਵਿੱਚ ਅੱਜ ਸ਼ੁੱਕਰਵਾਰ ਤੜਕੇ ਇੱਕ ਘਰ ਨੂੰ ਅੱਗ ਲੱਗ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਘਟਨਾ ਸਵੇਰੇ 5.25 ਵਜੇ ਵਾਪਰੀ। ਦਿੱਲੀ ਫਾਇਰ ਸਰਵਿਸ (ਡੀਐਫਐਸ) ਨੂੰ ਅੱਗ ਲੱਗਣ ਦੀ ਸੂਚਨਾ ਮਿਲੀ।ਇਸ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।ਬਚਾਅ ਕਰਮੀਆਂ ਨੇ ਮੁਹਿੰਮ ਚਲਾਈ ਅਤੇ ਇਮਾਰਤ ਦੇ ਅੰਦਰੋਂ ਦੋ ਬੱਚਿਆਂ ਨੂੰ ਬਚਾਇਆ।
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਲੱਗੀ ਅਤੇ ਦੋ ਘੰਟਿਆਂ ‘ਚ ਇਸ ‘ਤੇ ਕਾਬੂ ਪਾ ਲਿਆ ਗਿਆ। ਘਰ ਦੇ ਅੰਦਰੋਂ ਦੋ ਲਾਸ਼ਾਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਬਾਅਦ ਵਿੱਚ ਮੁਰਦਾਘਰ ਵਿੱਚ ਰੱਖਿਆ ਗਿਆ। ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *