ਮੁੱਖ ਮੰਤਰੀ ਭਗਵੰਤ ਮਾਨ ਵੀ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੱਖ ‘ਚ
ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਕਈਆਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਿਵਾਰ ਸਬੰਧੀ ਕਿਸੇ ਵੀ ਸਿਆਸੀ ਆਗੂ ਦੀਆਂ ਧਮਕੀਆਂ ਅਤੇ ਚਰਿੱਤਰ ਹੱਤਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।
ਜੇਕਰ ਕੋਈ ਸਿਆਸੀ ਵਿਅਕਤੀ ਜਾਅਲੀ ਆਈਡੀ ਰਾਹੀਂ ਧਮਕੀ ਦਿੰਦਾ ਹੈ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਅਜਿਹੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਉਸ ਵਿਅਕਤੀ ਦੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।