ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬ

ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ


ਜਲੰਧਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ:


ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕਵਾਲ ਦੇ ਬੇਟੇ ਦੀ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੀਤੇ ਦਿਨੀ ਐਕਸੀਡੈਂਟ ਹੋ ਗਿਆ ਸੀ।ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਵਾਨ ਦਸਵੀਂ ਜਮਾਤ ਦਾ ਵਿਦਿਆਰਥੀ ਸੀ।
ਇਵਾਨ ਐਕਟਿਵਾ ‘ਤੇ ਜਾ ਰਿਹਾ ਸੀ, ਜਿਸ ਦੀ ਈ-ਰਿਕਸ਼ਾ ਨਾਲ ਟੱਕਰ ਹੋ ਗਈ। ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ‘ਚ ਜ਼ਖ਼ਮੀ ਹੋਏ ਨੌਜਵਾਨ ਦੀ ਇਕ ਨਿੱਜੀ ਹਸਪਤਾਲ ‘ਚ ਮੌਤ ਹੋ ਗਈ।ਜਾਣਕਾਰੀ ਮੁਤਾਬਕ ਇਵਾਨ 10ਵੀਂ ਜਮਾਤ ‘ਚ ਪੜ੍ਹਦਾ ਸੀ। ਉਹ ਕੁਝ ਸਾਮਾਨ ਖਰੀਦਣ ਲਈ ਐਕਟਿਵਾ ‘ਤੇ ਬਾਜ਼ਾਰ ਗਿਆ ਸੀ। ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਆ ਗਿਆ ਅਤੇ ਉਸਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ।ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।