ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ

ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ


ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *