ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ

ਪੰਜਾਬ

ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ


ਬਰਨਾਲਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਬਰਨਾਲਾ ਦੇ ਤਪਾ ਵਿੱਚ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਓਵਰ ਬ੍ਰਿਜ ’ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮ੍ਰਿਤਕਾਂ ਦੀ ਪਛਾਣ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਵਾਸੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਜਾਣਕਾਰੀ ਮੁਤਾਬਕ ਅੱਜ ਸ਼ੁੱਕਰਵਾਰ ਸਵੇਰੇ ਗੰਗਾਨਗਰ ਤੋਂ ਇਕ ਪਰਿਵਾਰ ਆਪਣੀ ਬ੍ਰੇਜ਼ਾ ਕਾਰ ‘ਚ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਗੱਡੀ ਤਪਾ ਨੇੜੇ ਓਵਰ ਬ੍ਰਿਜ ਨੂੰ ਪਾਰ ਕਰ ਰਹੀ ਸੀ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਪੁਲ ਦੇ ਡਿਵਾਈਡਰ ਨਾਲ ਟਕਰਾ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।