ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਪੰਜਾਬ

ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ


ਨਕੋਦਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਥਾਣਾ ਸਦਰ ਅਧੀਨ ਪੈਂਦੇ ਪਿੰਡ ਨੂਰਪੁਰ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਕਬੱਡੀ ਖਿਡਾਰੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸਿਮਰਨਦੀਪ ਸਿੰਘ ਸਿੰਮਾ (24) ਵਾਸੀ ਪਿੰਡ ਨੂਰਪੁਰ (ਨਕੋਦਰ) ਜੋ ਦੇਰ ਸ਼ਾਮ ਆਪਣੇ ਪਿੰਡ ਦੇ ਸਕੂਲ ਦੀ ਗਰਾਊਂਡ ਤੋਂ ਪ੍ਰੈਕਟਿਸ ਕਰਕੇ ਘਰ ਪਰਤ ਰਿਹਾ ਸੀ,ਉਦੋਂ ਰਸਤੇ ‘ਚ ਮੋਟਰਸਾਈਕਲ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਪਿੰਡ ਵਾਸੀਆਂ ਨੇ ਗੰਭੀਰ ਜ਼ਖ਼ਮੀ ਕਬੱਡੀ ਖਿਡਾਰੀ ਸਿਮਰਨਦੀਪ ਸਿੰਘ ਸਿੰਮਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਬੱਡੀ ਖਿਡਾਰੀ ‘ਤੇ ਹਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ‘ਚ ਤਾਇਨਾਤ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।