ਲਾਰੇਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਤੋਂ ਮੰਗੇ 5 ਕਰੋੜ ਰੁਪਏ, ਦਿੱਤੀ ਧਮਕੀ

ਨੈਸ਼ਨਲ

ਲਾਰੇਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਤੋਂ ਮੰਗੇ 5 ਕਰੋੜ ਰੁਪਏ, ਦਿੱਤੀ ਧਮਕੀ


ਮੁੰਬਈ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਮੁੰਬਈ ਟ੍ਰੈਫਿਕ ਪੁਲਸ ਨੂੰ ਸਲਮਾਨ ਖਾਨ ਖਿਲਾਫ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਸੰਦੇਸ਼ ਭੇਜਿਆ ਹੈ। ਇਸ ‘ਚ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸੰਦੇਸ਼ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਹਵਾਲੇ ਨਾਲ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ 5 ਕਰੋੜ ਰੁਪਏ ਦੇਣੇ ਪੈਣਗੇ। ਇਸਨੂੰ ਹਲਕੇ ਵਿੱਚ ਲੈਣ ਦੀ ਗਲਤੀ ਨਾ ਕਰਨਾ। ਮੈਸੇਜ ‘ਚ ਕਿਹਾ ਗਿਆ ਹੈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋਵੇਗੀ। ਮੁੰਬਈ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।