ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਪੰਜਾਬ

ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ


ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸੈਂਕੜੇ ਲੋਕਾਂ ਨੇ ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ਦੇ ਗੇਟ ’ਤੇ ਧਰਨਾ ਦਿੱਤਾ ਅਤੇ ਠੇਕੇਦਾਰ ਵੱਲੋਂ ਮੰਡੀ ਵਿੱਚ ਕੰਮ ਕਰਦੇ ਲੋਕਾਂ ਤੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ। ਇਸ ਦੇ ਨਾਲ ਹੀ ਮੰਡੀ ‘ਚ ਸਬਜ਼ੀ ਵੇਚਣ ਵਾਲੇ ਅਨਿਲ ਸ਼ਰਮਾ ਨੇ ਕਿਹਾ ਕਿ ਮੰਡੀ ‘ਚ ਲੋਕਾਂ ਤੋਂ ਜ਼ਬਰਦਸਤੀ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ 100 ਰੁਪਏ ਦੀ ਬਜਾਏ 300 ਰੁਪਏ ਵਸੂਲੇ ਜਾ ਰਹੇ ਹਨ। ਜੇਕਰ ਕੋਈ ਵਿਅਕਤੀ ਪੈਸੇ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਠੇਕੇਦਾਰ ਦੇ ਗੁੰਡਿਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਕਈ ਵਾਰ ਲੁਧਿਆਣਾ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤਾਂ ਦਰਜ ਕਰਵਾ ਚੁੱਕੇ ਹਨ ਪਰ ਉਕਤ ਠੇਕੇਦਾਰਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।