ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ

ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼ੁੱਕਰਵਾਰ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਡਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਪਤ ਤੌਰ ਐੱਸਜੀਪੀਸੀ ਮੈਂਬਰਾਂ ਦੀ ਪੰਜ ਮੈਂਬਰੀ ਟੀਮ ਬਣਾਈ ਗਈ ਸੀ ਜੋ ਸਾਰੇ ਪੰਜਾਬ ਅੰਦਰ ਲਗਭਗ 85 ਮੈਂਬਰਾਂ ਦੀ ਰਾਏ ਲੈ ਕੇ ਆਈ ਕਿ ਅਗਲਾ ਉਮੀਦਵਾਰ ਕੌਣ ਹੋਵੇ। ਉਸ ਕਮੇਟੀ ਦੀ ਰਿਪੋਰਟ ਦੇ ਆਧਾਰ ਅਤੇ ਲੀਡਰਸ਼ਿਪ ਦੀ ਰਾਏ ਮੁਤਾਬਕ ਹਾਜ਼ਰ ਮੈਂਬਰਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਬੀਬੀ ਜਗੀਰ ਕੌਰ 28 ਅਕਤੂਬਰ ਦੀ ਚੋਣ ਵਿਚ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਟੀਚਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿਆਸੀ ਗਲਬੇ ਤੋਂ ਆਜ਼ਾਦ ਕਰਵਾ ਕੇ ਤੇ ਸਹੀ ਤਰੀਕੇ ਨਾਲ ਜਥੇਦਾਰ ਸਾਹਿਬਾਨ ਦੇ ਸੇਵਾ ’ਤੇ ਬਿਠਾਉਣ ਅਤੇ ਸੇਵਾਮੁਕਤੀ ਦਾ ਵਿਧੀ ਵਿਧਾਨ ਬਣਾ ਸਕੀਏ। ਇਹ ਸਾਡਾ ਪਹਿਲਾ ਟੀਚਾ ਹੋਵੇਗਾ ਤਾਂ ਕਿ ਜੋ ਹੁਣ ਬਿਰਤਾਂਤ ਚੱਲ ਰਿਹਾ ਹੈ, ਉਹ ਸਦਾ ਲਈ ਬੰਦ ਹੋਵੇ।

Leave a Reply

Your email address will not be published. Required fields are marked *