ਜਲੰਧਰ ‘ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫਤਾਰ: ਤਿੰਨੋਂ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ, ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਹਨ।

ਪੰਜਾਬ

ਜਲੰਧਰ ‘ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫਤਾਰ: ਤਿੰਨੋਂ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ, ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਹਨ।

ਜਲੰਧਰ 20 ਅਕਤੂਬਰ ਬੋਲੇ ਪੰਜਾਬ ਬਿਊਰੋ ;

ਜਲੰਧਰ, ਪੰਜਾਬ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਸਮੱਗਲਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 5 ਨਾਜਾਇਜ਼ ਪਿਸਤੌਲ ਅਤੇ ਕਰੀਬ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ ਕਰੀਬ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਬੰਬੀਹਾ ਗਰੋਹ ਨਾਲ ਸਬੰਧਤ ਸਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ ਜ਼ਿਲ੍ਹਾ ਨਕੋਦਰ, ਹਰਸ਼ਦੀਪ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ੇਖਰ ਪੁੱਤਰ ਸ਼ਾਮ ਵਾਸੀ ਮੁਰਾਦਪੁਰ ਤਰਨਤਾਰਨ ਦੇ ਰੂਪ ਵਿਚ ਹੋਈ ਹੈ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।