ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ

ਪੰਜਾਬ

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ


ਤਰਨਤਾਰਨ, 21 ਅਕਤੂਬਰ,ਬੋਲੇ ਪੰਜਾਬ ਬਿਊਰੋ :


ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਦੇ ਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਫਾਇਰਿੰਗ ਦੌਰਾਨ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਗਈ। ਗੋਲੀਬਾਰੀ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।