ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਆਪ ਨੂੰ ਮਜਬੂਤ ਕਰਨ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ – ਜਥੇਦਾਰ
ਅੰਮ੍ਰਿਤਸਰ 21 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਆਪ ਨੂੰ ਮਜਬੂਤ ਕਰਨ ਵਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਅੱਜ ਵਿਦੇਸ਼ ਤੋਂ ਪਰਤੇ ਸਿੰਘ ਸਾਹਿਬ ਨੇ ਕਿਹਾ ਕਿ ਜੇ ਅਕਾਲੀ ਦਲ ਮਜਬੂਤ ਹੋਵੇਗਾ ਤਾਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਹੋਵੇਗੀ। ਇਕ ਸਵਾਲ ਦੇ ਜਵਾਬ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ 28 ਅਕਤੂਬਰ ਨੂੰ ਆ ਰਹੀਆਂ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹਨਾਂ ਦਾ ਇਹਨਾ ਚੋਣਾਂ ਨਾਲ ਕੋਈ ਲਾਗਾ ਦੇਗਾ ਨਹੀਂ ਹੈ। ਉਹ ਇਹਨਾਂ ਚੋਣਾਂ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੇ। ਜਥੇਦਾਰ ਨੇ ਕਿਹਾ ਕਿ ਸਾਡੇ ਲਈ ਸਾਰੇ ਹੀ ਸਤਿਕਾਰਯੋਗ ਹਨ ਜੋ ਸੇਵਾ ਨਿਭਾਅ ਰਹੇ ਹਨ ਉਹਨਾਂ ਦਾ ਵੀ ਸਤਿਕਾਰ ਹੈ ਜੋ ਸੇਵਾ ਨਿਭਾਅ ਗਏ ਹਨ ਉਹ ਵੀ ਸਾਡੇ ਲਈ ਸਤਿਕਾਰਯੋਗ ਹਨ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਕੋਈ ਵੀ ਮਸਲਾ ਹੋਵੇ ਉਸ ਨੂੰ ਸਮਾਂ ਰਹਿੰਦੇ ਸੁਲਝਾ ਲੈਣਾ ਚਾਹੀਦਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੈਨੂੰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ, ਅਕਾਲ ਪੁਰਖ ਨੇ ਮੈਨੂੰ ਕਥਾ ਕਰਨ ਦਾ ਗੁਣ ਬਖਸ਼ਿਸ਼ ਕੀਤਾ ਹੋਇਆ ਹੈ।