ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ

ਪੰਜਾਬ

ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ


ਬਰਨਾਲਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। 
ਇਹ ਜਾਣਕਾਰੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਠ ਵਲੋਂ ਦਿੱਤੇ ਅਸਤੀਫ਼ੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਨੇ ਹੁਣ ਆਪਣਾ ਮਨ ਆਜ਼ਾਦ ਤੌਰ ‘ਤੇ ਚੋਣ ਲੜਨ ਲਈ ਬਣਾ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।