ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਕਾਰ ਨਾਲ ਮਾਰੀ ਟੱਕਰ,ਦੋ ਕਾਬੂ

ਪੰਜਾਬ

ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਕਾਰ ਨਾਲ ਮਾਰੀ ਟੱਕਰ,ਦੋ ਕਾਬੂ


ਲੁਧਿਆਣਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪਿੰਡ ਸੰਗੋਵਾਲ ਨੇੜੇ ਡੀ ਮਾਰਟ ਚੌਕ ‘ਤੇ ਟ੍ਰੈਫਿਕ ਡਿਊਟੀ ‘ਤੇ ਤਾਇਨਾਤ ਪੁਲਸ ਮੁਲਾਜ਼ਮ ਨੂੰ ਕਾਰ ਨਾਲ ਟੱਕਰ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਥਾਣਾ ਸਦਰ ਦੀ ਪੁਲੀਸ ਨੇ ਟਰੈਫਿਕ ਮੁਲਾਜ਼ਮ ਸੁਰਜੀਤ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਾਰ ਚਾਲਕ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਬਲਜੀਤ ਸਿੰਘ ਵਜੋਂ ਕੀਤੀ ਹੈ।
ਟ੍ਰੈਫਿਕ ਮੁਲਾਜ਼ਮ ਨੇ ਆਪਣੇ ਬਿਆਨਾਂ ‘ਚ ਦੱਸਿਆ ਕਿ ਉਹ ਪੰਜਾਬ ਪੁਲਸ ‘ਚ ਟ੍ਰੈਫਿਕ ਮੁਲਾਜ਼ਮ ਹੈ ਅਤੇ ਉਹ ਪਿੰਡ ਸੰਗੋਵਾਲ ਨੇੜੇ ਡੀ ਮਾਰਟ ਚੌਕ ‘ਤੇ ਡਿਊਟੀ ‘ਤੇ ਸੀ ਤਾਂ ਉਸ ਨੇ ਤੇਜ਼ ਰਫਤਾਰ ਨਾਲ ਕਾਰ ਚਲਾ ਰਹੇ ਹਰਪ੍ਰੀਤ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਹਰਪ੍ਰੀਤ ਸਿੰਘ ਨੇ ਲਾਪਰਵਾਹੀ ਨਾਲ ਉਸਨੂੰ ਇੱਕ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਮੌਕੇ ‘ਤੇ ਮੌਜੂਦ ਲੋਕਾਂ ਨੇ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।