ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ


ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਰਚ 2024 ਦੇ ਉਸ ਹੁਕਮ ‘ਤੇ ਰੋਕ ਲਗਾ ਕੇ ਕੇਸ ਨੂੰ ਬਹਾਲ ਕਰ ਦਿੱਤਾ ਸੀ, ਜਿਸ ਨੇ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਡੇਰਾ ਮੁਖੀ ਵਿਰੁੱਧ ਕਾਰਵਾਈ ਨੂੰ ਰੋਕ ਦਿੱਤਾ ਸੀ।
ਜਸਟਿਸ ਭੂਸ਼ਣ ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਦੀ ਅਪੀਲ ’ਤੇ ਹਾਈ ਕੋਰਟ ਦੇ 11 ਮਾਰਚ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ। ਰਾਜ ਨੇ ਪਹਿਲਾਂ ਹੀ ਸੁਲਝੇ ਹੋਏ ਕਾਨੂੰਨੀ ਮੁੱਦੇ ‘ਤੇ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਦੀ ਪਹੁੰਚ ‘ਤੇ ਸਵਾਲ ਉਠਾਏ ਸਨ।
ਸੂਤਰਾਂ ਨੇ ਦੱਸਿਆ ਕਿ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ 3 ਕੇਸਾਂ ਵਿੱਚ ਮੁਕੱਦਮੇ ਦੀ ਪ੍ਰਵਾਨਗੀ ਮਿਲ ਚੁੱਕੀ ਹੈ। ਸੀਐਮ ਨੇ ਫ਼ਾਈਲ ਨੂੰ ਮਨਜ਼ੂਰੀ ਦਿੱਤੀ ਹੈ।

Leave a Reply

Your email address will not be published. Required fields are marked *