ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ

ਪੰਜਾਬ

ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ


ਜਲਾਲਾਬਾਦ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜਲਾਲਾਬਾਦ ਵਿਚ ਨਿੱਜੀ ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚੇ ਸਕੂਲ ਵੈਨ ਵਿਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਰਸਤੇ ਵਿਚ ਵੈਨ ਦਾ ਦਰਵਾਜ਼ਾ ਅਚਾਨਕ ਖੁੱਲ੍ਹਣ ਕਾਰਨ ਬੱਚਾ ਅਚਾਨਕ ਹੇਠਾਂ ਡਿੱਗ ਗਿਆ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਨਿੱਜੀ ਹਸਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 
ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 3 ਸਾਲਾ ਬੱਚਾ ਜਲਾਲਾਬਾਦ ਦੇ ਨਿੱਜੀ ਸਕੂਲ ਵਿਚ ਪੜ੍ਹਦਾ ਸੀ। ਵੈਨ ਚਾਲਕ ਉਸ ਨੂੰ ਸਕੂਲ ਤੋਂ ਘਰ ਛੱਡਣ ਲਈ ਆ ਰਿਹਾ ਸੀ। ਰਾਹ ਵਿਚ ਉਸ ਨੇ ਬੱਚਿਆਂ ਨੂੰ ਉਤਾਰਿਆ ਤੇ ਡਰਾਈਵਰ ਨੇ ਵੈਨ ਦਾ ਦਰਵਾਜ਼ਾ ਸਹੀ ਤਰ੍ਹਾਂ ਬੰਦ ਨਹੀਂ ਕੀਤਾ। ਰਸਤੇ ਵਿੱਚ ਮੋੜ ਆਉਣ ‘ਤੇ ਵੈਨ ਦਾ ਦਰਵਾਜ਼ਾ ਅਚਾਨਕ ਖੁੱਲ੍ਹ ਗਿਆ ਤੇ ਉਨ੍ਹਾਂ ਦਾ ਬੱਚਾ ਬਾਹਰ ਡਿੱਗ ਗਿਆ। ਵੈਨ ਦਾ ਟਾਇਰ ਉਸ ਦੇ ਉੱਪਰੋਂ ਗੁਜ਼ਰ ਗਿਆ। ਬੱਚੇ ਨੂੰ ਤੁਰੰਤ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵੈਨ ਚਾਲਕ ਫ਼ਰਾਰ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *