ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅੱਜ ਦੁਵੱਲੀ ਬੈਠਕ ਹੋਵੇਗੀ
ਮਾਸਕੋ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :
ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਪੈਦਾ ਹੋਇਆ ਤਣਾਅ ਹੁਣ ਖਤਮ ਹੋਣ ਦੀ ਉਮੀਦ ਹੈ। LAC ‘ਤੇ ਗਸ਼ਤ ਦੇ ਸਬੰਧ ‘ਚ ਹੋਏ ਸਮਝੌਤੇ ਤੋਂ ਬਾਅਦ ਲਗਭਗ 5 ਸਾਲਾਂ ਬਾਅਦ ਅੱਜ ਦੋਹਾਂ ਦੇਸ਼ਾਂ ਦੇ ਮੁਖੀਆਂ ਦੀ ਦੁਵੱਲੀ ਬੈਠਕ ਹੋਵੇਗੀ।
ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਬੁੱਧਵਾਰ ਨੂੰ ਰੂਸ ਦੇ ਕਜ਼ਾਨ ਸ਼ਹਿਰ ‘ਚ ਦੁਵੱਲੀ ਬੈਠਕ ਹੋਵੇਗੀ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਮੈਂ ਪੁਸ਼ਟੀ ਕਰ ਸਕਦਾ ਹਾਂ ਕਿ ਬੁੱਧਵਾਰ ਨੂੰ ਬ੍ਰਿਕਸ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਦੁਵੱਲੀ ਬੈਠਕ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਇਸ ਦੌਰਾਨ ਇਸ ਦੁਵੱਲੀ ਮੁਲਾਕਾਤ ਸਬੰਧੀ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।