ਮੋਹਾਲੀ : ਸੈਰ ਕਰ ਰਹੀ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਜਾਨਲੇਵਾ ਹਮਲਾ

ਪੰਜਾਬ

ਮੋਹਾਲੀ : ਸੈਰ ਕਰ ਰਹੀ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਜਾਨਲੇਵਾ ਹਮਲਾ


ਮੋਹਾਲੀ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :


ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸੈਰ ਕਰਨ ਗਈ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।
ਜ਼ਖ਼ਮੀ ਔਰਤ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੇ ਹੱਥ ਦਾ ਅਪਰੇਸ਼ਨ ਕੀਤਾ ਜਾ ਰਿਹਾ ਹੈ।ਏਐਸਆਈ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6.30 ਵਜੇ ਵਾਪਰੀ ਜਦੋਂ ਉਹ ਸੈਰ ਕਰ ਕੇ ਵਾਪਸ ਪਿੰਡ ਆ ਰਹੀਆਂ ਸਨ। ਘਰ ਤੋਂ ਮਹਿਜ਼ 50 ਮੀਟਰ ਦੀ ਦੂਰੀ ‘ਤੇ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫ਼ਰਾਰ ਹੋ ਗਏ।
ਜ਼ਖ਼ਮੀ ਔਰਤ ਦੀ ਪਛਾਣ ਬਲਾਕ ਮਾਜਰੀ ਦੇ ਪਿੰਡ ਲੁਬਾਣਗੜ੍ਹ ਦੀ ਪਰਮਜੀਤ ਕੌਰ ਵਜੋਂ ਹੋਈ ਹੈ। ਲੁਟੇਰੇ ਨੇ ਪਹਿਲਾਂ ਪਰਮਜੀਤ ਕੌਰ ਦੀ ਬਾਂਹ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਉਸ ਦੇ ਕੰਨਾਂ ‘ਚੋਂ ਖੂਨ ਵਗਣ ਲੱਗਾ ਅਤੇ ਉਹ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਪਲੈਂਡਰ ਮੋਟਰਸਾਈਕਲ ‘ਤੇ ਇਕੱਲੇ ਭੱਜ ਰਹੇ ਮੁਲਜ਼ਮ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਗੁਰਨਾਮ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਖੁਦ ਮੁੱਲਾਪੁਰ ‘ਚ ਤਾਇਨਾਤ ਹੈ ਅਤੇ ਉਸ ਨੇ ਕਈ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ‘ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ ਵੀ ਭੇਜਿਆ ਹੈ, ਇਹ ਕੋਈ ਟਾਰਗੇਟ ਵੀ ਹੋ ਸਕਦਾ ਹੈ।
ਇਸ ਪੂਰੇ ਮਾਮਲੇ ਵਿੱਚ ਵੱਖ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਬਲਾਕ ਮਾਜਰੀ ਵਿੱਚ ਮਾਮਲਾ ਦਰਜ ਕਰ ਕੇ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *