ਕਾਂਗਰਸ ਨੇ ਪੰਜਾਬ ‘ਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ

ਕਾਂਗਰਸ ਨੇ ਪੰਜਾਬ ‘ਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ


ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਮੰਗਲਵਾਰ ਦੇਰ ਰਾਤ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਇਹ ਸੀਟ ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਹੁਣ ਪਾਰਟੀ ਨੇ ਇੱਥੋਂ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਹੈ।
ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ।
ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਉਮੀਦਵਾਰ ਬਣਾਇਆ ਹੈ। ਰਣਜੀਤ ਨੇ ਬਸਪਾ ਦੀ ਟਿਕਟ ‘ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਅਤੇ ਕਰੀਬ ਇਕ ਹਫ਼ਤਾ ਪਹਿਲਾਂ ਉਹ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਚੰਡੀਗੜ੍ਹ ਵਿਖੇ ਚੁਪ ਚੁਪੀਤੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।