ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
ਬੈਂਗਲੁਰੂ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :
ਕਰਨਾਟਕ ਦੇ ਬੇਂਗਲੁਰੂ ‘ਚ ਇਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਹਾਦਸੇ ਦੇ ਸਮੇਂ ਮਜ਼ਦੂਰਾਂ ਦੇ ਨਾਲ ਉੱਥੇ 20 ਲੋਕ ਮੌਜੂਦ ਸਨ। ਬਚਾਅ ਟੀਮਾਂ ਨੇ 14 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਹੈ। ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਬੈਂਗਲੁਰੂ ‘ਚ ਇਹ ਘਟਨਾ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ ਜਦੋਂ ਬਾਰਿਸ਼ ਕਾਰਨ ਸ਼ਹਿਰ ‘ਚ ਹਾਲਾਤ ਖਰਾਬ ਹੋ ਗਏ ਹਨ। NDRF ਅਤੇ SDRF ਦੀਆਂ ਟੀਮਾਂ ਬਚਾਅ ਕੰਮ ‘ਚ ਲੱਗੀਆਂ ਹੋਈਆਂ ਹਨ।
ਬੇਂਗਲੁਰੂ ‘ਚ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਬਰੂਹਤ ਬੈਂਗਲੁਰੂ ਮਿਊਂਸੀਪਲ ਕਾਰਪੋਰੇਸ਼ਨ (ਬੀਬੀਐੱਮਪੀ) ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਇਮਾਰਤ ਦੇ ਮਲਬੇ ਵਿੱਚ ਮਜ਼ਦੂਰਾਂ ਦੀ ਭਾਲ ਕੀਤੀ ਜਾ ਰਹੀ ਹੈ। ਬੈਂਗਲੁਰੂ ‘ਚ ਪਿਛਲੇ ਚਾਰ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਉੱਤਰੀ ਬੇਂਗਲੁਰੂ ਦੇ ਕਈ ਇਲਾਕੇ ਪਾਣੀ ਦੀ ਲਪੇਟ ‘ਚ ਹਨ।