ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ

ਪੰਜਾਬ

ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ


ਬਠਿੰਡਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸਥਾਨਕ ਇਕ ਨਵੇਂ-ਵਿਆਹੇ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ।ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇਕ ਨਵ-ਵਿਆਹੇ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਅਤੇ ਨੇਹਾ (18) ਵਾਸੀ ਆਦਰਸ਼ ਨਗਰ, ਬਠਿੰਡਾ ਵਜੋਂ ਹੋਈ ਹੈ। ਦੋਵਾਂ ਨੇ ਕੁੱਝ ਦਿਨ ਪਹਿਲਾਂ ਹੀ ਲਵ ਮੈਰਿਜ ਕੀਤੀ ਸੀ।
ਪੁਲਿਸ ਨੇ ਮੌਕੇ ਤੋਂ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਇਕ ਮੋਟਰਸਾਈਕਲ ਅਤੇ ਇਕ ਬੈਗ ਬਰਾਮਦ ਕੀਤਾ ਹੈ। ਦੋਵਾਂ ਦੇ ਬੈਗ ਵਿਚ ਮੋਬਾਈਲ ਫ਼ੋਨ ਤੇ ਆਧਾਰ ਕਾਰਡ ਸਨ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।