ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ

ਪੰਜਾਬ

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ


ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਸਨੇ ਆਪਣੇ ਗਾਇਕੀ ਕਰੀਅਰ ਵਿੱਚ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਚਾਚਾ ਕ੍ਰਿਪਾਲ ਸਿੰਘ ਭੁੱਲਰ ਦਾ ਦੇਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਗਾਇਕ ਨੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ।
ਗੁਰਨਾਮ ਭੁੱਲਰ ਨੇ ਅੰਤਿਮ ਅਰਦਾਸ ਦਾ ਇੱਕ ਕਾਰਡ ਸਾਂਝਾ ਕੀਤਾ ਹੈ ਜਿਸ ਵਿੱਚ ਲਿਖਿਆ ਹੈ, ‘ਸਰਦਾਰ ਕ੍ਰਿਪਾਲ ਸਿੰਘ ਭੁੱਲਰ 19 ਅਕਤੂਬਰ ਨੂੰ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਨ੍ਹਾਂ ਨਮਿਤ ਅੰਤਿਮ ਅਰਦਾਸ 26 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਰਾਮ ਲਾਲ ਜੀ, ਪਿੰਡ ਕਮਾਲ ਵਾਲਾ ਫਾਜ਼ਿਲਕਾ ਵਿਖੇ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।