ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ

ਚੰਡੀਗੜ੍ਹ

ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ


ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ ਹਨ ਇਸ ਦੇ ਲਈ ਹੁਸ਼ਿਆਰਪੁਰ ‘ਚ ਇਕ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਹੈ।
ਸੋਹਣ ਸਿੰਘ ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਿਰਕਤ ਕਰ ਰਹੇ ਹਨ। ਸੰਭਵ ਹੈ ਕਿ ਭਾਜਪਾ ਇਸ ਪ੍ਰੋਗਰਾਮ ਵਿੱਚ ਹੀ ਆਪਣੇ ਉਮੀਦਵਾਰ ਦਾ ਐਲਾਨ ਵੀ ਕਰ ਸਕਦੀ ਹੈ।

Leave a Reply

Your email address will not be published. Required fields are marked *