ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬ

ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ


ਖਰੜ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਤੇਜ਼ ਰਫਤਾਰ ਕਾਰ ਨੇ ਮਸ਼ਹੂਰ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ ਤਾਂ ਉਕਤ ਹਾਦਸਾ ਪਿੰਡ ਖਾਨਪੁਰ ਕੋਲ ਵਾਪਰਿਆ। ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਐਕਟਿਵਾ ਸਵਾਰ ਨੂੰ ਕੁਚਲਦੀ ਹੋਈ ਪਲਟ ਗਈ ਅਤੇ ਨੇੜੇ ਦੀ ਦੁਕਾਨ ਦੇ ਸ਼ਟਰ ਨਾਲ ਜਾ ਟਕਰਾਈ।
ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ ‘ਤੇ ਇਕੱਠੇ ਹੋ ਕੇ ਕਾਰ ਚਾਲਕ ਨੂੰ ਖਰੜ ਪੁਲਿਸ ਹਵਾਲੇ ਕਰ ਦਿੱਤਾ। ਉਸ ਨੇ ਤੁਰੰਤ ਨਰੇਸ਼ ਸਿੰਗਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।