ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ

ਨੈਸ਼ਨਲ

ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ


ਸ਼੍ਰੀਨਗਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ ਹੋਇਆ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ ‘ਚ ਗੈਰ-ਕਸ਼ਮੀਰੀ ਨੂੰ ਨਿਸ਼ਾਨਾ ਬਣਾਇਆ ਹੈ। ਗੋਲੀ ਲੱਗਣ ਨਾਲ ਮਜ਼ਦੂਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। 
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤਰਾਲ ਇਲਾਕੇ ‘ਚ ਅੱਜ ਵੀਰਵਾਰ ਸਵੇਰੇ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇੱਕ ਮਜ਼ਦੂਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਨਿਵਾਸੀ ਪ੍ਰੀਤਮ ਸਿੰਘ ਨੂੰ ਬਟਾਗੁੰਡ ਪਿੰਡ ‘ਚ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ।ਮਜ਼ਦੂਰ ਦੇ ਹੱਥ ‘ਚ ਗੋਲੀ ਲੱਗੀ ਹੈ। ਪ੍ਰੀਤਮ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪਿਛਲੇ ਇੱਕ ਹਫ਼ਤੇ ਤੋਂ ਕਸ਼ਮੀਰ ਵਿੱਚ ਗ਼ੈਰ-ਸਥਾਨਕ ਮਜ਼ਦੂਰਾਂ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।