ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ
ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :
ਸ਼੍ਰੋਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ।
ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਾਰਟੀ ਪਾਰਟੀ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਐਤਕੀਂ ਕੋਈ ਵੀ ਜ਼ਿਮਨੀ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੇ ਪ੍ਰਧਾਨ ਨੇ ਜ਼ਿੰਮੇਵਾਰੀ ਲਈ ਸੀ ਤਾਂ ਇਹ ਜ਼ਿੰਮੇਵਾਰੀ ਆਪਣੇ ਕਰਕੇ ਨਹੀਂ ਸਗੋਂ ਪਾਰਟੀ ਖਾਤਰ ਹੀ ਲਈ ਸੀ, ਜਿਸ ਕਰਕੇ ਪਾਰਟੀ ਹੁਣ ਕੋਈ ਵੀ ਜ਼ਿਮਨੀ ਚੋਣ ਨਹੀਂ ਲੜੇਗੀ।