ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :
ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨਾਂ ਦਾ ਕੋਈ ਕਸੂਰ ਜਾਂ ਦੋਸ਼ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋ ਗਈ ਹੈ। ਇਹ ਗੱਲ ਉਨ੍ਹਾਂ ਅੱਜ ਵੀਰਵਾਰ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।
ਇਸ ਦੌਰਾਨ ਪੁਲਸ ਟੀਮ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਆਈ। ਉਸ ਦਾ ਭਤੀਜਾ ਵੀ ਉਸ ਦੇ ਨਾਲ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਕੀ ਉਸ ਦੇ ਘਰੋਂ ਕੋਈ ਵਸੂਲੀ ਹੋਈ ਹੈ ਤਾਂ ਸਤਕਾਰ ਕੌਰ ਨੇ ਜਵਾਬ ਦਿੱਤਾ ਕਿ ਘਰੋਂ ਕੁਝ ਵੀ ਬਰਾਮਦ ਨਹੀਂ ਹੋਇਆ।