ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ

ਚੰਡੀਗੜ੍ਹ

ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ


ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :


ਚੱਬੇਵਾਲ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਹਨ ਸਿੰਘ ਠੰਡਲ ਅੱਜ ਵੀਰਵਾਰ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੇ ਨਾਲ ਉਨ੍ਹਾਂ ਦਾ ਪੁੱਤਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।
ਠੰਡਲ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕਿਆਸਅਰਾਈਆਂ ਸਨ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਉਨ੍ਹਾਂ ਨੂੰ ਚੱਬੇਵਾਲ ਤੋਂ ਉਪ ਚੋਣ ਲਈ ਉਮੀਦਵਾਰ ਐਲਾਨ ਦੇਵੇਗੀ। ਠੰਡਲ ਨੂੰ ਅੱਜ ਵੀਰਵਾਰ ਦੁਪਹਿਰ ਹੁਸ਼ਿਆਰਪੁਰ ‘ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ‘ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਰਟੀ ‘ਚ ਸ਼ਾਮਲ ਕੀਤਾ ਗਿਆ।

Leave a Reply

Your email address will not be published. Required fields are marked *