ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾ ਮੁਅੱਤਲ
ਲੁਧਿਆਣਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ :
ਸਿੱਖਿਆ ਵਿਭਾਗ ਵਲੋਂ ਮਹਾਨਗਰ ‘ਚ ਇਕ ਅਧਿਆਪਕਾ ਨੂੰ ਮੁਅੱਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਬਲਾਕ ਲੁਧਿਆਣਾ-1 ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਮੁੱਖ ਅਧਿਆਪਕਾ ਨਿਸ਼ਾ ਰਾਣੀ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਉਪਰੋਕਤ ਕਾਰਵਾਈ ਅਧਿਆਪਕਾ ਵੱਲੋਂ ਕਿਸੇ ਕਿਸਮ ਦਾ ਸਹਿਯੋਗ ਨਾ ਦੇਣ, ਅਧਿਆਪਕਾਂ ਨਾਲ ਤਾਲਮੇਲ ਨਾ ਕਰਨ ਅਤੇ ਸਕੂਲ ਦਾ ਰਿਕਾਰਡ ਨਾ ਦੇਣ ਅਤੇ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੀਤੀ ਗਈ ਹੈ।
ਸਰਕਾਰੀ ਪ੍ਰਾਇਮਰੀ ਸਕੂਲ, ਗਿਆਸਪੁਰਾ, ਬਲਾਕ ਲੁਧਿਆਣਾ-1 (ਲੁਧਿਆਣਾ) ਦੀ ਮੁੱਖ ਅਧਿਆਪਕਾ ਨਿਸ਼ਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਰਾਏਕੋਟ (ਲੁਧਿਆਣਾ) ਵਿਖੇ ਹੋਵੇਗਾ। ਅਧਿਆਪਕਾ ਨੂੰ ਨਿਯਮਾਂ ਅਨੁਸਾਰ ਮੁਅੱਤਲ ਭੱਤਾ ਮਿਲੇਗਾ।