ਸਾਬਕਾ ਵਿਧਾਇਕਾ ਦੇ ਭਤੀਜੇ ਦਾ ਡੋਪ ਟੈਸਟ ਪਾਜੇਟਿਵ ਤੇ ਸਤਕਾਰ ਕੌਰ ਦਾ ਨੈਗੇਟਿਵ ਆਇਆ

ਪੰਜਾਬ

ਸਾਬਕਾ ਵਿਧਾਇਕਾ ਦੇ ਭਤੀਜੇ ਦਾ ਡੋਪ ਟੈਸਟ ਪਾਜੇਟਿਵ ਤੇ ਸਤਕਾਰ ਕੌਰ ਦਾ ਨੈਗੇਟਿਵ ਆਇਆ


ਮੋਹਾਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ :


ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਵੀਰਵਾਰ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਦੋਵਾਂ ਦਾ ਡੋਪ ਟੈਸਟ ਕਰਵਾਇਆ, ਜਿਸ ਵਿੱਚ ਜਸਕੀਰਤ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਅਤੇ ਸਾਬਕਾ ਵਿਧਾਇਕ ਸਤਕਾਰ ਦਾ ਨੈਗੇਟਿਵ ਆਇਆ।
ਏਐਨਟੀਐਫ ਦੇ ਇੰਸਪੈਕਟਰ ਰਾਮ ਦਰਸ਼ਨ ਸ਼ਰਮਾ ਮੈਡੀਕਲ ਕਰਵਾਉਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਲੈ ਕੇ ਅਦਾਲਤ ਵਿੱਚ ਪੁੱਜੇ। ਏਐਨਟੀਐਫ ਨੇ ਅਦਾਲਤ ਤੋਂ ਮੁਲਜ਼ਮਾਂ ਦੇ 7 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ। ਮੁਲਾਜ਼ਮਾਂ ਨੂੰ ਅੱਜ ਸ਼ੁੱਕਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।