ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ

ਪੰਜਾਬ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ


ਸੰਗਰੂਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਕਈ ਦਿਨਾਂ ਤੋਂ ਬਿਮਾਰ ਹਨ।ਆਮ ਆਦਮੀ ਪਾਰਟੀ ਦੇ ਆਗੂਆਂ ਮੁਤਾਬਕ ਮੀਤ ਹੇਅਰ ਡੇਂਗੂ ਕਾਰਨ ਬੈੱਡ ਰੈਸਟ ‘ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।
ਇਸ ਗੱਲ ਦੀ ਪੁਸ਼ਟੀ ਮੀਤ ਹੇਅਰ ਦੇ ਦੋਸਤ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਠੀਕ ਹੋ ਕੇ ਚੋਣਾਂ ਲਈ ਪ੍ਰਚਾਰ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।