ਪੰਜਾਬ ਸਰਕਾਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਪ੍ਰਬੰਧ ਕਰਨ ਵਾਲੇ ਪੁਲਸੀਏ ਮੁਅੱਤਲ

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਪ੍ਰਬੰਧ ਕਰਨ ਵਾਲੇ ਪੁਲਸੀਏ ਮੁਅੱਤਲ

ਚੰਡੀਗੜ੍ਹ, 26 ਅਕਤੂਬਰ, ਬੋਲੇ ਪੰਜਾਬ ਬਿਊਰੋ

ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ।ਸਰਕਾਰ ਵੱਲੋਂ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ SP ਰੈਂਕ ਦੇ ਇਕ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਮਰ ਵਨੀਤ ਪੀ.ਪੀ.ਐਸ. ਡੀ.ਐਸ.ਪੀ,ਸਬ ਇੰਸਪੈਕਟਰ ਰੀਨਾ ਸੀ.ਆਈ.ਏ. ਖਰੜ,ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ ਏ.ਜੀ.ਟੀ.ਐਫ,ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ,ASI ਮੁਖਤਿਆਰ ਸਿੰਘ ਤੇHC (LR) ਓਮ ਪ੍ਰਕਾਸ਼ ਸ਼ਾਮਲ ਹਨ।

Leave a Reply

Your email address will not be published. Required fields are marked *