ਕਿਸਾਨ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਨਗੇ

ਪੰਜਾਬ

ਕਿਸਾਨ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਨਗੇ


ਬਰਨਾਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜੱਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ।
ਮਨਜੀਤ ਧਨੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਬੁੱਧਰਾਮ ਦੇ ਪ੍ਰਭਾਵ ਹੇਠ ਭੂ-ਮਾਫੀਆ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣਾ ਚਾਹੁੰਦਾ ਹੈ। ਉਨ੍ਹਾਂ ਦੀ ਜਥੇਬੰਦੀ ਪਿਛਲੇ ਡੇਢ ਸਾਲ ਤੋਂ ਇਸ ਗੁੰਡਾਗਰਦੀ ਵਿਰੁੱਧ ਜਮਹੂਰੀ ਢੰਗ ਨਾਲ ਜਥੇਬੰਦ ਹੋ ਕੇ ਸੰਘਰਸ਼ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।