ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ


ਗੜ੍ਹਦੀਵਾਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਢੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ਼ ਭੁੱਲਾ (44) ਜੋ ਕਿ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਿਆ ਸੀ, ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਕਰੀਬ 3 ਸਾਲਾਂ ਤੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਕੁਵੈਤ ਗਿਆ ਹੋਇਆ ਸੀ। ਕੱਲ੍ਹ ਵਿਦੇਸ਼ ਤੋਂ ਫੋਨ ਆਇਆ ਤਾਂ ਪਤਾ ਲੱਗਾ ਕਿ ਗੁਰਦੀਪ ਸਿੰਘ ਉਰਫ ਭੁੱਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਉਸਨੇ ਦੱਸਿਆ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਛੋਟੇ ਬੱਚੇ (10 ਸਾਲ ਦੀ ਬੇਟੀ ਅਤੇ 8 ਸਾਲ ਦਾ ਬੇਟਾ) ਛੱਡ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਵਿਦੇਸ਼ ਤੋਂ ਜਲਦੀ ਹੀ ਪਹੁੰਚ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।