ਫੌਜ ਵੱਲੋਂ ਰਾਜੌਰੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ

ਨੈਸ਼ਨਲ

ਫੌਜ ਵੱਲੋਂ ਰਾਜੌਰੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ


ਸ਼੍ਰੀਨਗਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਫੌਜ ਨੇ ਰਾਜੌਰੀ ਜ਼ਿਲ੍ਹੇ ’ਚ ਜੰਮੂ-ਪੁੰਛ ਨੈਸ਼ਨਲ ਹਾਈਵੇ ’ਤੇ ਨਾਰੀਆਂ ਵਿਖੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 355ਵੀਂ ਜਯੰਤੀ ਨੂੰ ਮਨਾਉਂਦਿਆਂ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ। 
25 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ ਗੌਰਵ ਰਿਸ਼ੀ ਨੇ ਇਸ ਬੁੱਤ ਦਾ ਉਦਘਾਟਨ ਇਨਫੈਂਟਰੀ ਦਿਵਸ ਦੇ ਮੌਕੇ ’ਤੇ  ਕੀਤਾ। ਉਦਘਾਟਨ ਤੋਂ ਬਾਅਦ ਰੱਖਿਆ ਬੁਲਾਰੇ ਨੇ ਕਿਹਾ ਕਿ ਇਸ ਸਥਾਨ ਨੂੰ ‘ਬਾਬਾ ਬੰਦਾ ਸਿੰਘ ਬਹਾਦਰ ਮੋੜ’ ਦੇ ਨਾਂ ਨਾਲ ਜਾਣਿਆ ਜਾਵੇਗਾ। 
ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਯੋਧੇ ਹੋਣ ਦੇ ਨਾਤੇ ਰਾਜੌਰੀ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਹਾਈਵੇਅ ’ਤੇ ਚੱਲਣ ਵਾਲੇ ਨਾਗਰਿਕਾਂ ਅਤੇ ਸਥਾਨਕ ਲੋਕਾਂ ਵਿਚ ਮਾਣ ਦੀ ਭਾਵਨਾ ਪੈਦਾ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।